
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਭਾਰਤ ਸਰਕਾਰ ਦੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਸੰਸਦ ਮੈਂਬਰ ਨੇ ‘ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ’ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇਅ) ਘੋਸ਼ਿਤ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਜੋਰਦਾਰ ਅਪੀਲ ਕੀਤੀ।
ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਹ ਮਹੱਤਵਪੂਰਨ ਮਾਰਗ ਇਲਾਕੇ ਦੇ ਆਰਥਿਕ ਵਿਕਾਸ ਦੇ ਨਾਲ-ਨਾਲ ਸ਼ਰਧਾਲੂਆਂ ਅਤੇ ਆਮ ਯਾਤਰੀਆਂ ਦੀ ਸੁਖਾਲੀ ਆਵਾਜਾਈ ਲਈ ਬਹੁਤ ਹੀ ਅਹਿਮ ਹੈ। ਇਸ ਮਾਰਗ ਦੇ ਨੈਸ਼ਨਲ ਹਾਈਵੇਅ ਬਣਨ ਨਾਲ ਧਾਰਮਿਕ ਯਾਤਰਾ ਅਤੇ ਸੈਰ-ਸਪਾਟੇ ਨੂੰ ਵੱਡਾ ਹੁੰਗਾਰਾ ਮਿਲੇਗਾ।
ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਨੂੰ ਜਲਦ ਪੂਰਾ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਸੰਸਦ ਮੈਂਬਰ ਨੇ ਉਮੀਦ ਪ੍ਰਗਟਾਈ ਕਿ ਇਹ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਜਲਦੀ ਹੀ ਪੂਰੀ ਹੋਵੇਗੀ, ਜਿਸ ਨਾਲ ਖੇਤਰ ਵਿੱਚ ਸੰਪਰਕ (ਕਨੈਕਟੀਵਿਟੀ) ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।
#MalvinderSinghKang #NitinGadkari #SriAnandpurSahib #NationalHighway #PunjabNews #BangaToAnandpurSahib #NainaDevi #PunjabDevelopment #RoadInfrastructure #LokSabha