Skip to main content

thepunjabilink.com

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਪਹੁੰਚਣ ਤੋਂ ਬਾਅਦ ਆਪਣੇ ਅਗਲੇ ਪੜਾਵਾਂ ਲਈ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਹੋ ਗਿਆ ਹੈ।

ਇਸ ਮਾਰਚ ਦੇ ਸ੍ਰੀ ਮੁਕਤਸਰ ਸਾਹਿਬ ਪੁੱਜਣ ‘ਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਖ਼ਾਸ ਤੌਰ ‘ਤੇ ਸਕੂਲੀ ਬੱਚੇ ਹਾਜ਼ਰ ਸਨ, ਜਿਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਮਾਰਚ ਵਿੱਚ ਸ਼ਮੂਲੀਅਤ ਕੀਤੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਮਾਹੌਲ ਨੂੰ ਖ਼ਾਲਸਾਈ ਰੰਗ ਵਿੱਚ ਰੰਗ ਦਿੱਤਾ।

#MiriPiriKhalsaMarch #SriMuktsarSahib #AkalTakhtSahib #SikhNews #KhalsaMarch #PunjabiNews #Sikhism #GurdwaraThehriSahib #PunjabNews