Skip to main content

thepunjabilink.com

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਦੇ ਰਾਮਪੁਰਾ ਖੇਤਰ ਵਿੱਚ ਪਹੁੰਚੇ। ਇਸ ਦੌਰਾਨ ਉਹ ਸੁਲਾਕੁਲ ਮੰਦਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਅਵਤਾਰ ਸਿੰਘ ਮਹਾਰਾਜ ਦੇ ਸਤਿਸੰਗ ਵਿੱਚ ਹਾਜ਼ਰੀ ਲਗਵਾਈ।

ਮੁੱਖ ਮੰਤਰੀ ਨੇ ਸੁਲਾਕੁਲ ਮੰਦਰ ‘ਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਅਤੇ ਸਤਿਸੰਗ ਦੌਰਾਨ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਸਾਂਝ ਅਤੇ ਧਾਰਮਿਕ ਵਿਚਾਰਾਂ ‘ਤੇ ਜ਼ੋਰ ਦਿੱਤਾ। ਸਮਾਗਮ ਵਿੱਚ ਪਹੁੰਚਣ ‘ਤੇ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

#NayabSinghSaini #PunjabVisit #Amritsar #Rampura #SulakulMandir #AvtarSinghMaharaj #Satsang #PunjabNews #HaryanaCM #LatestUpdates