
ਅਮਰੀਕਾ ਦੀ ਜਾਂਚ ਏਜੰਸੀ FBI (ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਭਾਰਤੀ ਮੂਲ ਦੇ ਗੈਂਗਸਟਰ ਨਿਤਿਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿਤਿਸ਼ ਕੌਸ਼ਲ ਦੀ ਗ੍ਰਿਫ਼ਤਾਰੀ ਅਮਰੀਕਾ ਦੇ ਵਰਮੋਂਟ ਸੂਬੇ ਤੋਂ ਹੋਈ ਹੈ।
ਭਗਵਾਨਪੁਰੀਆ ਗੈਂਗ ਲਈ ਕਰਦਾ ਸੀ ਕੰਮ
ਏਜੰਸੀਆਂ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਬਦਮਾਸ਼ ਨਿਤਿਸ਼ ਕੌਸ਼ਲ ਪੰਜਾਬ ਦੇ ਖ਼ਤਰਨਾਕ ਜੱਗੂ ਭਗਵਾਨਪੁਰੀਆ ਗੈਂਗ ਲਈ ਕੰਮ ਕਰਦਾ ਸੀ। FBI ਨੇ ਕੁਝ ਦਿਨ ਪਹਿਲਾਂ ਹੀ ਮੋਸਟ ਵਾਂਟੇਡ ਅਪਰਾਧੀਆਂ ਦੀ ਇੱਕ ਸੂਚੀ (List) ਸਾਂਝੀ ਕੀਤੀ ਸੀ, ਜਿਸ ਵਿੱਚ ਨਿਤਿਸ਼ ਕੌਸ਼ਲ ਦਾ ਨਾਂ ਵੀ ਪ੍ਰਮੁੱਖਤਾ ਨਾਲ ਸ਼ਾਮਲ ਸੀ।
‘ਆਪ੍ਰੇਸ਼ਨ ਹਾਰਡ ਬਾਲ’ ਤਹਿਤ ਹੋਈ ਕਾਰਵਾਈ
ਦੱਸਿਆ ਜਾ ਰਿਆ ਹੈ ਕਿ ਇਹ ਸਫ਼ਲਤਾ ‘ਆਪ੍ਰੇਸ਼ਨ ਹਾਰਡ ਬਾਲ’ (Operation Hard Ball) ਤਹਿਤ ਮਿਲੀ ਹੈ। ਇਹ ਜੱਗੂ ਭਗਵਾਨਪੁਰੀਆ ਗੈਂਗ ਨੂੰ ਨਿਸ਼ਾਨਾ ਬਣਾਉਣ ਲਈ ਚਲਾਈ ਗਈ ਇੱਕ ਤਾਲਮੇਲ ਵਾਲੀ ਅੰਤਰਰਾਸ਼ਟਰੀ ਕਾਰਵਾਈ ਸੀ, ਜਿਸ ਤੋਂ ਬਾਅਦ ਅਮਰੀਕੀ ਜਾਂਚ ਏਜੰਸੀ FBI ਨੇ ਇਸ ਨੂੰ ਦਬੋਚਣ ਵਿੱਚ ਕਾਮਯਾਬੀ ਹਾਸਲ ਕੀਤੀ।
ਗੈਂਗਸਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਇਸ ਨੈੱਟਵਰਕ ਦੇ ਹੋਰਨਾਂ ਮੈਂਬਰਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
NitishKaushal #FBI #USA #JagguBhagwanpuria #OperationHardBall #PunjabCrime #GangsterArrested #Vermont #PunjabiNews