Skip to main content

thepunjabilink.com

ਪੰਚਕੂਲਾ: ਪੰਚਕੂਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਦੀ ਬੱਚਿਆਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੇਕਾਬੂ ਹੋਈ ਸਕੂਲ ਬੱਸ ਨੇ ਸੜਕ ‘ਤੇ ਜਾ ਰਹੀਆਂ ਕਰੀਬ 6 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾਰਾ ਮਚ ਗਿਆ।

ਮਿਲੀ ਜਾਣਕਾਰੀ ਮੁਤਾਬਕ, ਹਾਦਸੇ ਦੇ ਸਮੇਂ ਸਕੂਲ ਬੱਸ ਵਿੱਚ ਕਰੀਬ 20 ਬੱਚੇ ਸਵਾਰ ਸਨ। ਗਨੀਮਤ ਇਹ ਰਹੀ ਕਿ ਇਸ ਭਿਆਨਕ ਟੱਕਰ ਦੇ ਬਾਵਜੂਦ ਬੱਸ ਵਿੱਚ ਬੈਠੇ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਦਾ ਬਚਾਅ ਹੋ ਗਿਆ ਹੈ। ਹਾਲਾਂਕਿ, ਟੱਕਰ ਕਾਰਨ ਬਾਕੀ 6 ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਹੋਇਆ ਜਾਂ ਡਰਾਈਵਰ ਦੀ ਲਾਪਰਵਾਹੀ ਕਰਕੇ। ਬੱਚਿਆਂ ਦੇ ਮਾਪਿਆਂ ਨੂੰ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁੱਖ ਦਾ ਸਾਹ ਲਿਆ।

Panchkula #SchoolBusAccident #ChitkaraInternationalSchool #RoadAccident #PanchkulaNews #PunjabNews