
ਫਗਵਾੜਾ ਵਿੱਚ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗਲਤ ਦਿਸ਼ਾ (Wrong Side) ਤੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ/ਟਰੱਕ ਨੇ ਆਪਣੀ ਸਾਈਡ ਜਾ ਰਹੇ ਐਕਟਿਵਾ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਦੇ ਪਰਖੱਚੇ ਉੱਡ ਗਏ ਅਤੇ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਪੀੜਤ ਦਾ ਬਿਆਨ ਜ਼ਖਮੀ ਵਿਅਕਤੀ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਅਧੀਨ ਵਿੱਕੀ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਬਿਲਕੁਲ ਸਹੀ ਸਾਈਡ ਜਾ ਰਿਹਾ ਸੀ। ਜਿਵੇਂ ਹੀ ਉਹ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ਆ ਰਹੇ ਇੱਕ ਕੈਂਟਰ ਨੇ ਉਸ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਨਸ਼ੇ ‘ਚ ਧੁੱਤ ਸੀ ਟਰੱਕ ਡਰਾਈਵਰ! ਘਟਨਾ ਤੋਂ ਬਾਅਦ ਜਦੋਂ ਮੌਕੇ ‘ਤੇ ਟਰੱਕ ਡਰਾਈਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਦੀ ਹਾਲਤ ਤੋਂ ਲੱਗ ਰਿਹਾ ਸੀ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਸੀ। ਗੱਲਬਾਤ ਦੌਰਾਨ ਡਰਾਈਵਰ ਨੇ ਆਪਣੀ ਗਲਤੀ ਮੰਨਦਿਆਂ ਕਬੂਲ ਕੀਤਾ ਕਿ ਉਹ ਇੱਕ ਟਿੱਪਰ ਦੇ ਪਿੱਛੇ-ਪਿੱਛੇ ਗਲਤ ਸਾਈਡ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਘਟਨਾ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਡਰਾਈਵਰ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
#PhagwaraNews #RoadAccident #PhagwaraPolice #PhagwaraAccident #PunjabNews #CrimeNews #LivePunjabNews #PhagwaraUpdates #TragicAccident #BreakingNewsPunjab