
ਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ (ਸ਼ੁੱਕਰਵਾਰ) ਦੁਪਹਿਰ 1 ਵਜੇ ਕੇਂਦਰੀ ਕੈਬਨਿਟ ਦੀ ਇੱਕ ਬਹੁਤ ਹੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪਰੀਖਿਆ ਪੇਪਰ ਲੀਕ ਅਤੇ ਧੋਖਾਧੜੀ ਨਾਲ ਨਜਿੱਠਣ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਅਤੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਦੇ ਮਸੌਦੇ (Draft Bill) ‘ਤੇ ਚਰਚਾ ਕੀਤੀ ਜਾਵੇਗੀ।
ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੇ ਗਏ ਇਸ ਨਵੇਂ ਕਾਨੂੰਨੀ ਮਸੌਦੇ ਦਾ ਮਕਸਦ ਕੇਸਾਂ ਦਾ ਨਿਪਟਾਰਾ ਤੇਜ਼ੀ ਨਾਲ ਕਰਨਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ। ਕੈਬਨਿਟ ਦੀ ਮੰਜ਼ੂਰੀ ਮਿਲਣ ਤੋਂ ਤੁਰੰਤ ਬਾਅਦ, ਕੇਂਦਰ ਸਰਕਾਰ ਅਗਲੇ ਹਫ਼ਤੇ ਚੱਲ ਰਹੇ ਸੰਸਦ ਦੇ ਇਜਲਾਸ ਦੌਰਾਨ ਇਸ ਬਿੱਲ ਨੂੰ ਪੇਸ਼ ਕਰੇਗੀ ਅਤੇ ਇਸ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣ ਦਾ ਯਤਨ ਕਰੇਗੀ, ਤਾਂ ਜੋ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।
#PMModi #UnionCabinet #CabinetMeeting #FastTrackCourt #NewLaw #DelhiNews #ParliamentSession #BillInParliament #StrictLaws #IndianPolitics #PunjabiNews #BreakingNew