
ਚੰਡੀਗੜ੍ਹ/ਜਲੰਧਰ:
ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ (Punbus) ਦੀਆਂ ਪੰਜ ਨਵੀਂਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ (Super Integral Volvo Coach) ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਜਲੰਧਰ ਅਤੇ ਲੁਧਿਆਣਾ ਤੋਂ ਸਿੱਧਾ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ ਲਈ ਚੱਲਣਗੀਆਂ।
ਸਰਕਾਰ ਦੇ ਇਸ ਕਦਮ ਦਾ ਮੁੱਖ ਮਕਸਦ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ (NRIs) ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਦੀ ਸਹੂਲਤ ਦੇਣਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਟਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨਾ ਹੈ।
ਟਰਾਂਸਪੋਰਟ ਮਾਫੀਆ ਦਾ ਹੋਵੇਗਾ ਖਾਤਮਾ: ਹਰਪਾਲ ਸਿੰਘ ਚੀਮਾ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ:
“ਇਹ ਅਹਿਮ ਸ਼ੁਰੂਆਤ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ। ਇਸ ਦੇ ਨਾਲ ਹੀ, ਇਹ ਕਦਮ ਸੂਬੇ ਵਿੱਚੋਂ ਟਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗਾ।”
ਇਸ ਪਹਿਲਕਦਮੀ ਨਾਲ ਜਿੱਥੇ ਆਮ ਲੋਕਾਂ ਨੂੰ ਨਿੱਜੀ ਟਰਾਂਸਪੋਰਟਰਾਂ ਦੀ ਲੁੱਟ ਤੋਂ ਨਿਜਾਤ ਮਿਲੇਗੀ, ਉੱਥੇ ਹੀ ਸਰਕਾਰੀ ਖ਼ਜ਼ਾਨੇ ਨੂੰ ਵੀ ਹੁਲਾਰਾ ਮਿਲੇਗਾ।
#Punbus #PunjabGovtInitiatives #GovernmentOfPunjab #PunjabNews