
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੰਸਦ ਭਵਨ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਸਚਿਵ ਕੇ.ਸੀ. ਵੇਣੂਗੋਪਾਲ ਅਤੇ ਹੋਰ ਵਰੀਸ਼ਠ ਨੇਤਾਵਾਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ।
ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਆਪਸੀ ਖਿਚੋਤਾਣ ਅਤੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ ਹੈ।
ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਵਿਸ਼ੇਸ਼ ਮੁਲਾਕਾਤ ਅਤੇ ਗੱਲਬਾਤ ਲਈ ਹਾਈਕਮਾਂਡ ਤੋਂ ਸਮਾਂ ਮੰਗਿਆ ਹੈ, ਤਾਂ ਜੋ ਸੂਬਾ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਨੂੰ ਸੁਲਝਾਇਆ ਜਾ ਸਕੇ।