Skip to main content

thepunjabilink.com

ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਸੂਬੇ ਦੀਆਂ ਧੀਆਂ-ਭੈਣਾਂ ਲਈ ਵੱਡਾ ਐਲਾਨ ਕੀਤਾ ਹੈ। ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰੱਖੜੀ ਦੇ ਮੌਕੇ ‘ਤੇ ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

‘ਸਤਿਕਾਰ ਯੋਜਨਾ’ ਤਹਿਤ ਅੱਜ 5.30 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ਸ਼ਗਨ ਰਾਸ਼ੀ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 70.92 ਲੱਖ ਮਾਵਾਂ-ਭੈਣਾਂ ਇਸ ਦਾ ਲਾਭ ਉਠਾ ਚੁੱਕੀਆਂ ਹਨ।

ਪੰਜਾਬ ਸਰਕਾਰ ਦੀਆਂ ਹੋਰ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ:

  • ਸੂਬੇ ਦੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
  • ਖੇਤੀਬਾੜੀ ਲਈ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।
  • ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
  • ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹਨਾਂ ਲੋਕ-ਪੱਖੀ ਫੈਸਲਿਆਂ ਨਾਲ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਦੀਆਂ ਲੀਹਾਂ ‘ਤੇ ਪੈ ਕੇ ਦੇਸ਼ ਦਾ ਨੰਬਰ ਵਨ ਸੂਬਾ ਬਣਨ ਵੱਲ ਵਧ ਰਿਹਾ ਹੈ।

#PunjabNews #BhagwantMann #RakharPunya #SatkarYojna #AamAadmiParty #PunjabGovernment #AAPPunjab #RakshaBandhan #PunjabDevelopment