
‘ਆਪ’ ਸਰਕਾਰ ਵੱਲੋਂ ਸਿੱਖ ਮੰਤਰੀਆਂ/ਵਿਧਾਇਕਾਂ ਨੂੰ ਪੇਸ਼ ਹੋਣ ਲਈ ਹਰੀ ਝੰਡੀ ਦੇਣ ਤੋਂ ਬਾਅਦ ਮਾਮਲੇ ਦਾ ਹੱਲ ਨਿਕਲਣ ਦੀ ਸੰਭਾਵਨਾ ਬਣੀ
ਅੰਮ੍ਰਿਤਸਰ, 28 ਜੂਨ: ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੀਤੀ 15 ਜੂਨ ਨੂੰ ਅਹਿਮ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੱਡ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸਮੂਹ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਤਲਬ ਕਰਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਗਏ ਸਨ।
ਪਿਛਲੇ ਦੋ ਕੁ ਹਫ਼ਤਿਆਂ ਤੋਂ ਚੱਲ ਰਹੀ ਇੱਕ-ਦੂਜੇ ਵਿਰੁੱਧ ਤਿੱਖੀ ਬਿਆਨਬਾਜ਼ੀ ਨੂੰ ਉਸ ਵੇਲੇ ਵਿਰਾਮ ਲੱਗਿਆ, ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਇਹ ਐਲਾਨ ਕੀਤਾ ਗਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਸੋਚ ਵੀ ਨਹੀਂ ਸਕਦੇ।
📌 ਮੁੱਖ ਨੁਕਤੇ:
- ਸਪੱਸ਼ਟੀਕਰਨ ਲਈ ਪੇਸ਼ੀ: ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕ ਤੇ ਵਜ਼ੀਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਪਣਾ ਪੱਖ ਰੱਖਣ ਲਈ ਪੇਸ਼ ਹੋਣਗੇ।
- ਪਹਿਲਾਂ ਸੀ ਦੁਚਿੱਤੀ: ਇਸ ਤੋਂ ਪਹਿਲਾਂ ‘ਆਪ’ ਅਤੇ ਉਸਦੇ ਸਿੱਖ ਵਜ਼ੀਰ ਤੇ ਵਿਧਾਇਕ ਸਿੰਘ ਸਾਹਿਬਾਨ ਦੇ ਆਦੇਸ਼ਾਂ ਅਨੁਸਾਰ ਤਲਬ ਹੋਣ ਸਬੰਧੀ ਦੁਚਿੱਤੀ ਵਿੱਚ ਸਨ।
- ਵਿਰੋਧੀ ਪਾਰਟੀਆਂ ਦਾ ਰੁਖ: ਇਸ ਤੋਂ ਪਹਿਲਾਂ ਕਾਂਗਰਸ ਤੇ ਅਕਾਲੀ ਦਲ (ਬਾਦਲ) ਵੱਲੋਂ ਆਪਣੀਆਂ ਪਾਰਟੀਆਂ ਨਾਲ ਸਬੰਧਿਤ ਵਿਧਾਇਕਾਂ ਦੇ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਪੇਸ਼ ਹੋਣ ਦੇ ਐਲਾਨ ਕੀਤੇ ਗਏ ਸਨ ਅਤੇ ਭਾਜਪਾ ਲੀਡਰਸ਼ਿਪ ਵੱਲੋਂ ਵੀ ਇਸਦੀ ਹਮਾਇਤ ਕੀਤੀ ਗਈ ਸੀ।
ਕੀ ਹੈ ਪੂਰਾ ਮਾਮਲਾ? ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਜਾਰੀ ਆਦੇਸ਼ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਿੱਖ ਸੰਸਥਾਵਾਂ ਦੀ ਸਲਾਹ ਤੋਂ ਬਿਨਾਂ ਜੋ ‘ਸਤਿਕਾਰ ਸੋਧ ਐਕਟ’ ਪਾਸ ਕੀਤਾ ਗਿਆ ਹੈ, ਉਹ ਸਿੱਖ ਪੰਥ ਨੂੰ ਮਨਜ਼ੂਰ ਨਹੀਂ ਹੈ। ਇਸ ਐਕਟ ਵਿੱਚੋਂ ਸਿੱਖ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।
PunjabNews #SriAkalTakhtSahib #Amritsar #PunjabGovernment #BhagwantMann #AAPadhari #SikhPolitics #SikhWazir #SatkarAmendementAct2026 #ShiromaniCommittee #SGPC #KuldeepSinghGanduan #HarjinderSinghDhami #KultarSinghSandhwan #ArvindKejriwal #PunjabCabinet #BreakingNewsPunjab