Skip to main content

thepunjabilink.com

ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਨੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪ ਪਾਰਟੀ ਦੀ ਮੈਂਬਰਸ਼ਿਪ ਦਵਾ ਕੇ ਉਨ੍ਹਾਂ ਦਾ ਪਰਿਵਾਰ ਵਿੱਚ ਸਵਾਗਤ ਕੀਤਾ। ਇਸ ਮੌਕੇ ‘ਆਪ’ ਦੇ ਹੋਰ ਵੀ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।

ਕਾਂਗਰਸ ਲਈ ਵੱਡਾ ਝਟਕਾ

ਚੋਣਾਂ ਤੋਂ ਪਹਿਲਾਂ ਰਾਜਿੰਦਰ ਕੌਰ ਭੱਠਲ ਦੇ ਪਰਿਵਾਰ ਵਿੱਚੋਂ ਆਗੂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਨਾਲ ਜੁੜੇ ਹਨ।

ਮਨੀਸ਼ ਸਿਸੋਦੀਆ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਉੱਤੇ ਭਰੋਸਾ ਪ੍ਰਗਟਾ ਰਹੇ ਹਨ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਵੀ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।

#PunjabPolitics #AamAadmiParty #ManishSisodia #RajinderKaurBhattal #PunjabNews #AAP #PunjabCongress #BreakingNews