
ਚੰਡੀਗੜ੍ਹ:
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਅਗਵਾਈ ਵਾਲੀ ਪਾਰਟੀ ਜਨਤਾ ਦਲ ਯੂਨਾਈਟਿਡ (JDU) ਨੇ ਹੁਣ ਪੰਜਾਬ ਦੀ ਸਿਆਸੀ ਪਿੱਚ ’ਤੇ ਉਤਰਨ ਦਾ ਪੂਰਾ ਫ਼ੈਸਲਾ ਕਰ ਲਿਆ ਹੈ। ਜੇਡੀਯੂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।
ਮਲਵਿੰਦਰ ਸਿੰਘ ਬਣੇ ਪੰਜਾਬ ਪ੍ਰਧਾਨ, ਨਵੀਂ ਕੋਰ ਕਮੇਟੀ ਦਾ ਗਠਨ
ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਮਲਵਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਜੇਡੀਯੂ (JDU) ਪੰਜਾਬ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰਕੇ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਇਕੱਲੇ ਚੋਣਾਂ ਲੜਨ ਦੀ ਤਿਆਰੀ, ਇਨ੍ਹਾਂ ਮੁੱਦਿਆਂ ‘ਤੇ ਰਹੇਗਾ ਫੋਕਸ
ਪਾਰਟੀ ਸੂਤਰਾਂ ਮੁਤਾਬਕ, ਜੇਡੀਯੂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਦਮ ‘ਤੇ ਉਤਰਨ ਦੀ ਯੋਜਨਾ ਬਣਾ ਰਹੀ ਹੈ। ਪਾਰਟੀ ਦਾ ਮੁੱਖ ਏਜੰਡਾ ਪੰਜਾਬ ਦੇ ਲੋਕਾਂ ਨੂੰ ਇੱਕ ਸਾਫ਼-ਸੁਥਰਾ ਅਤੇ ਵਿਕਾਸਮੁਖੀ ਸਿਆਸੀ ਬਦਲ ਦੇਣਾ ਹੈ। ਪਾਰਟੀ ਵੱਲੋਂ ਸੂਬੇ ਵਿੱਚ ਸਿੱਖਿਆ, ਖੇਤੀਬਾੜੀ, ਸਿਹਤ, ਸੁਰੱਖਿਆ ਅਤੇ ਮਹਿਲਾ ਸ਼ਕਤੀਕਰਨ ਵਰਗੇ ਅਹਿਮ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੀ ਰਵਾਇਤੀ ਸਿਆਸਤ ਦੇ ਵਿਚਕਾਰ ਬਿਹਾਰ ਦੀ ਇਸ ਪ੍ਰਮੁੱਖ ਪਾਰਟੀ ਦੀ ਐਂਟਰੀ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਕਿੰਨਾ ਬਦਲਦੀ ਹੈ।
PunjabPolitics #JDU #NitishKumar #PunjabElection #MalwinderSingh #PunjabNews