Skip to main content

thepunjabilink.com

ਦਿੱਲੀ: ਆਮ ਆਦਮੀ ਪਾਰਟੀ (AAP) ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਪਿਆ ਪੇਚਾ ਹੁਣ ਹੋਰ ਉਲਝਦਾ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਰਾਘਵ ਚੱਢਾ ਦੀ ਪੰਜਾਬ ਪੁਲਿਸ ਵਾਲੀ ਸੁਰੱਖਿਆ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਚੱਢਾ ਕੋਲ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਵਿੱਚ ਡਿਪਟੀ ਲੀਡਰ ਹੋਣ ਨਾਤੇ ਇਹ ਸੁਰੱਖਿਆ ਮਿਲੀ ਹੋਈ ਸੀ।

ਸੌਰਭ ਭਾਰਦਵਾਜ ਦੇ ਦਾਅਵੇ ਨੇ ਮਚਾਈ ਹਲਚਲ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਹਨਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਰਾਘਵ ਚੱਢਾ ਨੂੰ ‘ਜ਼ੈੱਡ ਪਲੱਸ’ (Z+) ਸੁਰੱਖਿਆ ਦੇ ਦਿੱਤੀ ਹੈ। ਭਾਰਦਵਾਜ ਨੇ ਸਵਾਲ ਚੁੱਕਿਆ ਕਿ ਆਖ਼ਰ ਕੇਂਦਰ ਸਰਕਾਰ ਰਾਘਵ ਚੱਢਾ ‘ਤੇ ਇੰਨੀ ਮਿਹਰਬਾਨ ਕਿਉਂ ਹੋ ਰਹੀ ਹੈ? ਹਾਲਾਂਕਿ, ਚੱਢਾ ਦੇ ਕਰੀਬੀ ਸੂਤਰਾਂ ਨੇ ਫਿਲਹਾਲ ਕੇਂਦਰੀ ਸੁਰੱਖਿਆ ਮਿਲਣ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ।

ਕੀ ਭਾਜਪਾ ਵੱਲ ਵਧ ਰਹੇ ਨੇ ਕਦਮ? ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਰਾਘਵ ਚੱਢਾ ਨੂੰ ਜਲਦ ਹੀ ਕੇਂਦਰੀ ਸੁਰੱਖਿਆ ਮਿਲ ਸਕਦੀ ਹੈ ਅਤੇ ਉਦੋਂ ਤੱਕ ਦਿੱਲੀ ਪੁਲਿਸ ਉਨ੍ਹਾਂ ਦੀ ਸੁਰੱਖਿਆ ਕਰੇਗੀ। ਦੱਸਣਯੋਗ ਹੈ ਕਿ 2 ਹਫ਼ਤੇ ਪਹਿਲਾਂ ਹੀ ‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਕੇ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਤਲਖ਼ੀ ਸਾਫ਼ ਨਜ਼ਰ ਆ ਰਹੀ ਹੈ।

RaghavChadha #AAP #BhagwantMann #PunjabPolice #ZPlusSecurity #PunjabNews