Skip to main content

thepunjabilink.com

ਰਾਜਪੁਰਾ ਦੇ ਟਾਲੀ ਵਾਲਾ ਚੌਂਕ ਨੇੜੇ ਦੇਰ ਰਾਤ ਇੱਕ ਦਰਦਨਾਕ ਅਤੇ ਭਿਆਨਕ ਹਾਦਸਾ ਵਾਪਰਿਆ, ਜਿੱਥੇ ਸਰੀਏ ਅਤੇ ਫਾਈਬਰ ਦੀਆਂ ਦੁਕਾਨਾਂ ‘ਚ ਅਚਾਨਕ ਅੱਗ ਲੱਗਣ ਨਾਲ 6 ਤੋਂ 7 ਦੁਕਾਨਾਂ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈਆਂ। ਇਸ ਘਟਨਾ ਵਿੱਚ ਦੁਕਾਨਦਾਰਾਂ ਦਾ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਰਾਤ 2 ਵਜੇ ਵਾਪਰਿਆ ਹਾਦਸਾ

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਰਾਤ ਕਰੀਬ 2 ਵਜੇ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਨਾਲ ਲੱਗਦੀਆਂ 6-7 ਦੁਕਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਅੱਗ ਦੀ ਤਪਸ਼ ਇੰਨੀ ਜ਼ਿਆਦਾ ਸੀ ਕਿ ਦੁਕਾਨਾਂ ਦੇ ਅੰਦਰ ਲੱਗੇ ਮਜ਼ਬੂਤ ਲੋਹੇ ਦੇ ਐਂਗਲ ਵੀ ਗਰਮੀ ਨਾਲ ਮੁੜ ਗਏ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

3 ਜ਼ਿਲ੍ਹਿਆਂ ਦੀਆਂ ਫਾਇਰ ਬ੍ਰਿਗੇਡ ਟੀਮਾਂ ਨੇ 4 ਘੰਟਿਆਂ ‘ਚ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਜਪੁਰਾ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ, ਪਰ ਅੱਗ ਦੇ ਵਿਕਰਾਲ ਰੂਪ ਨੂੰ ਦੇਖਦੇ ਹੋਏ ਤੁਰੰਤ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਤੋਂ ਵੀ ਫਾਇਰ ਟੈਂਡਰ ਮੰਗਵਾਉਣੇ ਪਏ। ਫਾਇਰ ਅਫਸਰ ਨੇ ਦੱਸਿਆ ਕਿ ਲਗਭਗ 4 ਘੰਟੇ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਿਆ।

ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Rajpura #RajpuraNews #BreakingNewsPunjabi #FireAccident #PunjabNews #PatialaNews #FatehgarhSahib #PunjabiNews #LatestPunjabNews #TaliWalaChowk