
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪਾਰਟੀ ਦੇ 7 ਬਾਗ਼ੀ ਮੈਂਬਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸੰਜੇ ਸਿੰਘ ਨੇ ਦੋਸ਼ ਲਾਇਆ ਹੈ ਕਿ ਇਹ ਲੋਕ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਦੂਜੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਜੋ ਕਿ ਸਿੱਧੇ ਤੌਰ ‘ਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉੱਪ ਰਾਸ਼ਟਰਪਤੀ ਨੂੰ ਇੱਕ ਰਸਮੀ ਚਿੱਠੀ ਸੌਂਪੀ ਜਾਵੇਗੀ। ਇਸ ਚਿੱਠੀ ਰਾਹੀਂ ਉਨ੍ਹਾਂ 7 ਬਾਗ਼ੀ ਮੈਂਬਰਾਂ ਦੀ ਰਾਜ ਸਭਾ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਸੰਜੇ ਸਿੰਘ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ਵਿੱਚ ਜਨਤਾ ਦੇ ਫਤਵੇ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਪਾਰਟੀ ਬਦਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਾਜ਼ਮੀ ਹੈ।
#Sanjay Singh #AAP #RajyaSabha #PunjabPolitics #BreakingNews #AamAadmiParty #PoliticalNews