Skip to main content

thepunjabilink.com

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਅਤੀ ਸ਼ਹਿਰ ਲੁਧਿਆਣਾ ਦੇ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਇੱਥੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ (School of Eminence) ਦਾ ਦਾ ਉਦਘਾਟਨ ਕੀਤਾ ਹੈ। ਇਹ ਨਵੇਂ ਆਧੁਨਿਕ ਸਕੂਲ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿੱਲਰਗੰਜ ਇਲਾਕਿਆਂ ਵਿੱਚ ਸਥਾਪਿਤ ਕੀਤੇ ਗਏ ਹਨ।

ਉਦਘਾਟਨੀ ਸਮਾਰੋਹ ਦੌਰਾਨ ਇਲਾਕਾ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਇਹਨਾਂ ਸ਼ਾਨਦਾਰ ਤੇ ਵਿਸ਼ਵ-ਪੱਧਰੀ ਸਕੂਲਾਂ ਲਈ ਵਧਾਈ ਦਿੱਤੀ।

‘ਰੰਗਲੇ ਅਤੇ ਸਿੱਖਿਅਤ ਪੰਜਾਬ’ ਦੀ ਸਿਰਜਣਾ ਦਾ ਲਿਆ ਅਹਿਦ

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਦੀ ਦ੍ਰਿੜ੍ਹਤਾ ਦੁਹਰਾਉਂਦਿਆਂ ਕਿਹਾ:

“ਸਾਡਾ ਮੁੱਖ ਮਕਸਦ ਪੰਜਾਬ ਦੇ ਹਰ ਆਮ ਤੇ ਗਰੀਬ ਘਰ ਦੇ ਬੱਚੇ ਤੱਕ ਮਿਆਰੀ ਅਤੇ ਵਿਸ਼ਵ-ਪੱਧਰੀ ਸਿੱਖਿਆ ਪਹੁੰਚਾਉਣਾ ਹੈ। ਸਿੱਖਿਆ ਕ੍ਰਾਂਤੀ ਦੇ ਇਸ ਦੌਰ ਨਾਲ ਹੀ ਅਸੀਂ ਇੱਕ ਰੰਗਲੇ, ਹੋਣਹਾਰ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਕਰ ਸਕਦੇ ਹਾਂ।”

ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਲੈਬਾਂ, ਸਮਾਰਟ ਕਲਾਸਰੂਮ, ਖੇਡਾਂ ਦੇ ਬਿਹਤਰੀਨ ਇੰਤਜ਼ਾਮ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਵੇਗਾ।

#SchoolOfEminence #LudhianaNews #CMBhagwantMann #PunjabEducation #KidwaiNagar #MillerGanj #PunjabNews #PublicTimes #BhagwantMann #AAPPunjab #EducationRevolution