Skip to main content

thepunjabilink.com

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਅਦੁੱਤੀ ਕੁਰਬਾਨੀ ਅਤੇ ਦੇਸ਼ ਪ੍ਰੇਮ ਨੂੰ ਯਾਦ ਕਰਦਿਆਂ ਕਿਹਾ ਕਿ ਪੂਰਾ ਦੇਸ਼ ਅਤੇ ਪੰਜਾਬ ਉਨ੍ਹਾਂ ਦਾ ਹਮੇਸ਼ਾ ਰਿਣੀ ਰਹੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਲੰਡਨ ਜਾ ਕੇ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਭਾਰਤੀਆਂ ਦੇ ਸਵੈਮਾਣ ਨੂੰ ਬਹਾਲ ਕੀਤਾ ਸੀ। ਉਨ੍ਹਾਂ ਦੀ ਇਹ ਬਹਾਦਰੀ ਆਉਣ ਵਾਲੀਆਂ ਨਸਲਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਆਜ਼ਾਦ ਅਤੇ ਤਰੱਕੀਪਸੰਦ ਪੰਜਾਬ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ। ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦਗਾਰ ‘ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸੱਚੀ ਅਤੇ ਸੁੱਚੀ ਸ਼ਰਧਾਂਜਲੀ ਭੇਟ ਕੀਤੀ ਗਈ।

#ShaheedUdhamSingh #BhagwantMann #Sunam #PunjabNews #MartyrdomDay