
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਸਥਾਨਕ ਉੱਭਰਦੇ ਕ੍ਰਿਕਟ ਖਿਡਾਰੀਆਂ ਨੂੰ ਵੱਡਾ ਮੰਚ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਸ਼ੇਰ-ਏ-ਪੰਜਾਬ T-20 ਲੀਗ’ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਲੀਗ ਦਾ ਐਲਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।
IPL (ਇੰਡੀਅਨ ਪ੍ਰੀਮੀਅਰ ਲੀਗ) ਦੀ ਤਰਜ਼ ‘ਤੇ ਕਰਵਾਈ ਜਾ ਰਹੀ ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਖੇਡੀ ਜਾਵੇਗੀ। ਇਸ ਟੂਰਨਾਮੈਂਟ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚਣ ਦਾ ਮੌਕਾ ਦੇਣਾ ਹੈ।
ਵੱਡੇ ਸਟਾਰ ਖਿਡਾਰੀ ਲੈਣਗੇ ਹਿੱਸਾ
ਇਸ ਲੀਗ ਦੀ ਸਭ ਤੋਂ ਵੱਡੀ ਖਾਸਅਤ ਇਹ ਹੈ ਕਿ ਇਸ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਪ੍ਰਮੁੱਖ ਖਿਡਾਰੀ ਵੀ ਮੈਦਾਨ ‘ਚ ਉਤਰਨਗੇ। ਪ੍ਰਸ਼ੰਸਕਾਂ ਨੂੰ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ ਅਤੇ ਅਰਸ਼ਦੀਪ ਸਿੰਘ ਵਰਗੇ ਵੱਡੇ ਨਾਵਾਂ ਨੂੰ ਖੇਡਦਿਆਂ ਦੇਖਣ ਦਾ ਸੁਨਹਿਰੀ ਮੌਕਾ ਮਿਲੇਗਾ। ਇਨ੍ਹਾਂ ਤਜਰਬੇਕਾਰ ਖਿਡਾਰੀਆਂ ਨਾਲ ਖੇਡਣ ਨਾਲ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ।
ਖੇਡ ਪ੍ਰੇਮੀਆਂ ਵਿੱਚ ਇਸ ਲੀਗ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਪੰਜਾਬ ਕ੍ਰਿਕਟ ਦੇ ਭਵਿੱਖ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ।