
ਅਮਰੀਕਾ ਦੀ ਸੰਘੀ ਅਪੀਲ ਅਦਾਲਤ ਨੇ ਧਾਰਮਿਕ ਆਜ਼ਾਦੀ ਦੇ ਹੱਕ ‘ਚ ਵੱਡਾ ਫ਼ੈਸਲਾ ਸੁਣਾਉਂਦਿਆਂ ਸਿੱਖ, ਕਵੇਕਰ ਅਤੇ ਬੈਪਟਿਸਟ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੇ ਅੰਦਰ ਜਾਂ ਆਸ-ਪਾਸ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਗ੍ਰਿਫ਼ਤਾਰੀਆਂ ‘ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਇਸ ਫ਼ੈਸਲੇ ਨੂੰ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਇੱਕ ਅਹਿਮ ਜਿੱਤ ਮੰਨਿਆ ਜਾ ਰਹਾ ਹੈ।
ਅਦਾਲਤ ਦੇ 3 ਜੱਜਾਂ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਇਮੀਗ੍ਰੇਸ਼ਨ ਕਾਰਵਾਈ ਦੇ ਡਰ ਕਾਰਨ ਪ੍ਰਵਾਸੀ ਸ਼ਰਧਾਲੂਆਂ ਦੀ ਹਾਜ਼ਰੀ ‘ਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਉਨ੍ਹਾਂ ਦੀ ਅਧਿਆਤਮਕ ਅਤੇ ਧਾਰਮਿਕ ਆਜ਼ਾਦੀ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋ ਰਹੀ ਹੈ।
ਇਹ ਅਹਿਮ ਪਟੀਸ਼ਨ ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ, ਬੈਪਟਿਸਟ ਫੈਲੋਸ਼ਿਪ ਅਤੇ ਛੇ ਕਵੇਕਰ ਸੰਸਥਾਵਾਂ ਵੱਲੋਂ ਦਾਇਰ ਕੀਤੀ ਗਈ ਸੀ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਇਸ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਇਨ੍ਹਾਂ ਧਾਰਮਿਕ ਅਸਥਾਨਾਂ ‘ਚ ਪੁਰਾਣੀਆਂ ਸੁਰੱਖਿਆ ਹਦਾਇਤਾਂ ਹੀ ਲਾਗੂ ਰਹਿਣਗੀਆਂ।
#SikhNews #USCourts #SikhCommunity #ImmigrationNews #ReligiousFreedom #WestSacramentoGurdwara #USPunjabiNews #GurdwaraNews #PunjabiNews #BreakingNewsPunjabi #USImmigration #SikhDiaspora