Skip to main content

thepunjabilink.com

ਅੰਮ੍ਰਿਤਸਰ: ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ (ਰਿਟਾਇਰਡ) ਸ. ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਪਾਲ ਗੁਰਮੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਸ਼ਖਸੀਅਤਾਂ ਵਿਚਾਲੇ ਅਹਿਮ ਪੰਥਕ ਅਤੇ ਸਮਾਜਿਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਰਾਜਪਾਲ ਸ. ਗੁਰਮੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Amritsar #SriHarmandir Sahib #GoldenTemple #SGPC #AdvocateDhami #GurmitSingh #UttarakhandGovernor #Sikhism #PunjabNews #BreakingNews #LatestUpdate