
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਸਚਖੰਡ ਹਜ਼ੂਰ ਸਾਹਿਬ, ਨਾਂਦੇੜ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਤਖ਼ਤ ਸਾਹਿਬ ਵਿਖੇ ਪੁੱਜਣ ‘ਤੇ ਉੱਥੇ ਮੌਜੂਦ ਸੰਗਤ ਅਤੇ ਸਥਾਨਕ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਆ ਕੇ ਹਮੇਸ਼ਾ ਮਨ ਨੂੰ ਆਤਮਿਕ ਸ਼ਾਂਤੀ ਅਤੇ ਊਰਜਾ ਮਿਲਦੀ ਹੈ।
#SukhbirSinghBadal #HarsimratKaurBadal #ShiromaniAkaliDal #TakhtSachkhandNandedSahib #NandedSahib #PunjabNews #SAD #SikhHeritage #HazurSahib