Skip to main content

thepunjabilink.com

ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਲੰਘੀ ਰਾਤ ਇੱਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਜਾਣ ਕਾਰਨ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦੋ ਲੜਕੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਮਿਲੀ ਜਾਣਕਾਰੀ ਮੁਤਾਬਕ ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕੰਮ ਕਰਦੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਰਾਤ ਨੂੰ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਕਰੀਬ 11 ਵਜੇ ਅਚਾਨਕ ਕਮਰੇ ਦੀ ਛੱਤ ਹੇਠਾਂ ਆ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਏਮਜ਼ ਬਠਿੰਡਾ ਵਿਖੇ ਜ਼ੇਰੇ-ਇਲਾਜ ਹਨ ਦੋਵੇਂ ਧੀਆਂ ਹਾਦਸੇ ਦੌਰਾਨ ਪਰਿਵਾਰ ਦੀਆਂ ਦੋ ਲੜਕੀਆਂ, ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਏਮਜ਼ (AIIMS) ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਮੰਦਭਾਗੀ ਘਟਨਾ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਇਲਾਕੇ ਦੀਆਂ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਹਾਦਸੇ ਕਾਰਨ ਸਮੁੱਚੇ ਇਲਾਕੇ ਅਤੇ ਨਗਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

#TalwandiSabo #BathindaNews #PunjabNews #AccidentNews #TragicIncident #PunjabUpdates #BreakingNewsPunjab #AIIMSBathinda #RoofCollapse