
ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖ਼ਰੀਦ ਦਾ ਸੀਜ਼ਨ ਪੂਰੇ ਜ਼ੋਰਾਂ ‘ਤੇ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਸੂਬੇ ਵਿੱਚ ਹੁਣ ਤੱਕ ਹੋਈ ਖ਼ਰੀਦ ਦੇ ਮਾਮਲੇ ਵਿੱਚ ਸੰਗਰੂਰ ਜ਼ਿਲ੍ਹਾ 8,58,333.2 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਾਲ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ ਬਣਿਆ ਹੋਇਆ ਹੈ।
ਪਟਿਆਲਾ ਅਤੇ ਬਠਿੰਡਾ ਦੂਜੇ ਤੇ ਤੀਜੇ ਸਥਾਨ ‘ਤੇ ਖ਼ਰੀਦ ਪ੍ਰਕਿਰਿਆ ਵਿੱਚ ਸੰਗਰੂਰ ਤੋਂ ਬਾਅਦ ਪਟਿਆਲਾ ਜ਼ਿਲ੍ਹਾ 8,49,614.1 ਮੀਟ੍ਰਿਕ ਟਨ ਨਾਲ ਦੂਜੇ ਸਥਾਨ ‘ਤੇ ਹੈ। ਇਸੇ ਤਰ੍ਹਾਂ 7,60,438.4 ਮੀਟ੍ਰਿਕ ਟਨ ਦੀ ਖ਼ਰੀਦ ਨਾਲ ਬਠਿੰਡਾ ਤੀਜੇ ਸਥਾਨ ‘ਤੇ ਅਤੇ 7,21,237.5 ਮੀਟ੍ਰਿਕ ਟਨ ਨਾਲ ਫਿਰੋਜ਼ਪੁਰ ਚੌਥੇ ਸਥਾਨ ‘ਤੇ ਕਾਬਜ਼ ਹੈ।
ਖ਼ਰੀਦ ਦੇ ਕੁੱਲ ਅੰਕੜੇ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਵਿਭਾਗੀ ਜਾਣਕਾਰੀ ਮੁਤਾਬਕ ਇਸ ਵਿੱਚੋਂ 108.24 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਅਦਾਇਗੀ ਅਤੇ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਦਾ ਕੰਮ ਵੀ ਨਿਰੰਤਰ ਜਾਰੀ ਹੈ।